ਫਿਰੋਜ਼ਪੁਰ ਵਿਚ ਅੱਜ ਬੀ. ਐੱਸ. ਐੱਫ. ਦੇ 6 ਜਵਾਨਾਂ ਦੇ ਨਾਲ-ਨਾਲ 19 ਲੋਕਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ

ਫਿਰੋਜ਼ਪੁਰ ਵਿਚ ਅੱਜ ਬੀ. ਐੱਸ. ਐੱਫ. ਦੇ 6 ਜਵਾਨਾਂ ਦੇ ਨਾਲ-ਨਾਲ 19 ਲੋਕਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਹੈ। ਰਿਪੋਰਟ ਆਉਣ ਤੋਂ ਬਾਅਦ ਸਾਰਿਆਂ ਨੂੰ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਫਿਰੋਜ਼ਪੁਰ ਵਿਚ ਕੋਰੋਨਾ ਦੇ ਮਰੀਜ਼ ਬਹੁਤ ਤੇਜ਼ੀ ਨਾਲ ਵਧਣ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਬੀ. ਐੱਸ. ਐੱਫ. ਦੇ ਜਿਹੜੇ ਜਵਾਨਾ ਕੋਰੋਨਾ ਪੀੜਤ ਪਾਏ ਗਏ ਹਨ ਉਹ ਮਮਦੋਟ, ਜ਼ੀਰਾ ਦੇ ਪਿੰਡ ਚੂਚਕ, ਪਿੰਡ ਮਹਿਮੂਦ ਵਾਲਾ, ਪਿੰਡ ਰਟੋਲ ਬੇਟ, ਲਾਲ ਕੁੜਤੀ ਫਿਰੋਜ਼ਪੁਰ ਛਾਉਣੀ, ਮੱਲਾਂਵਾਲਾ, ਫਿਰੋਜ਼ਪੁਰ ਸ਼ਹਿਰ ਦੇ ਪਿੰਡ ਸੋਢੇ ਵਾਲੇ ਦੇ ਰਹਿਣ ਵਾਲੇ ਹਨ। ਇਨ੍ਹਾਂ ਤੋਂ ਇਲਾਵਾ 3 ਗਰਭਵਤੀ ਔਰਤਾਂ ਵੀ ਕੋਰੋਨਾ ਇੰਫੈਕਟਿਡ ਪਾਈਆਂ ਗਈਆਂ ਹਨ।

Leave a Reply

Your email address will not be published. Required fields are marked *

%d bloggers like this: