ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਾਰੇ ਮੰਤਰੀ ਆਪਣਾ ਕੋਰੋਨਾ ਟੈੱਸਟ ਕਰਵਾਉਣ।

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੂੰ ਕੋਰੋਨਾ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਾਰੇ ਮੰਤਰੀ ਆਪਣਾ ਕੋਰੋਨਾ ਟੈੱਸਟ ਕਰਵਾਉਣ। ਸਾਰੇ ਮੰਤਰੀਆਂ ਕੋਲੋਂ ਕੋਰੋਨਾ ਟੈੱਸਟ ਕਰਵਾਉਣ ਬਾਰੇ ਸਹਿਮਤੀ ਮੰਗੀ ਜਾ ਰਹੀ ਹੈ।

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਦੂਜੀ ਵਾਰ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ (Fortis Hospital) ‘ਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਿਕ ਤ੍ਰਿਪਤ ਬਾਜਵਾ ਦੇ ਘਰ ਨੂੰ ਸੈਨੇਟਾਇਜ਼ ਕਰਵਾਇਆ ਜਾ ਰਿਹਾ ਹੈ ਤੇ ਉਨ੍ਹਾਂ ਨਾਲ ਕੰਮ ਕਰਨ ਵਾਲਿਆਂ ਦਾ ਵੀ ਕੋਰੋਨਾ ਟੈੱਸਟ ਕਰਵਾਇਆ ਜਾਵੇਗਾ ਅਤੇ ਜਿਨ੍ਹਾਂ ਨਾਲ ਉਨ੍ਹਾਂ ਦਾ ਸੰਪਰਕ ਹੋਇਆ ਉਨ੍ਹਾਂ ਲੋਕਾਂ ਦਾ ਵੀ ਟੈੱਸਟ ਹੋਵੇਗਾ। ਉਨ੍ਹਾਂ ਦੀ ਹਾਲਤ ਸਥਿਰ ਹੈ ਤੇ ਇੱਕ ਦੋ ਦਿਨਾਂ ਲਈ ਨਿਗਰਾਨੀ ਚ ਰੱਖਣ ਤੋਂ ਬਾਅਦ ਘਰ ਵਿੱਚ ਹੀ ਅਲਹਿਦਗੀ ਲਈ ਭੇਜਿਆ ਜਾ ਸਕਦਾ ਹੈ।

Leave a Reply

Your email address will not be published. Required fields are marked *

%d bloggers like this: