ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਖ਼ਾਲਿਸਤਾਨ ਦੇ ਨਾਂ ’ਤੇ ਗ਼ਰੀਬਾਂ ਅਤੇ ਦਲਿਤਾਂ ਉੱਤੇ ਜ਼ੁਲਮ ਕਰਦਿਆਂ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਤਹਿਤ ਕੇਸ ਦਰਜ ਕਰ ਕੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ।

ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਖ਼ਾਲਿਸਤਾਨ ਦੇ ਨਾਂ ’ਤੇ ਗ਼ਰੀਬਾਂ ਅਤੇ ਦਲਿਤਾਂ ਉੱਤੇ ਜ਼ੁਲਮ ਕਰਦਿਆਂ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਤਹਿਤ ਕੇਸ ਦਰਜ ਕਰ ਕੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਉਹ ਪੰਜਾਬ ਪੁਲੀਸ ਦੀ ਅਜਿਹੀ ਕਾਰਵਾਈ ਖ਼ਿਲਾਫ਼ ਪਿੰਡਾਂ ਵਿਚ ‘ਲੋਕ ਕਚਹਿਰੀਆਂ’ ਲਗਾ ਕੇ ਗ਼ਰੀਬਾਂ ਤੇ ਬੇਸਹਾਰਾ ਵਿਅਕਤੀਆਂ ਦੀ ਆਵਾਜ਼ ਪੰਜਾਬ ਸਰਕਾਰ ਤਕ ਪਹੁੰਚਾਉਣਗੇ।
: ਖਹਿਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਯੂਏਪੀਏ ਕਾਨੂੰਨ ਤਹਿਤ ਦਰਜ ਕੀਤੇ ਗਏ 16 ਕੇਸਾਂ ਦੀ ਮੁੜ ਜਾਂਚ ਕੀਤੀ ਜਾਵੇ। ਇਸ ਸੰਘਰਸ਼ ਵਿਚ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਵਿਧਾਇਕ ਪਿਰਮਲ ਸਿੰਘ, ਜਗਦੇਵ ਸਿੰਘ ਕਮਾਲੂ ਅਤੇ ਜਗਤਾਰ ਸਿੰਘ ਵੀ ਸ਼ਾਮਲ ਹਨ। ਇਨ੍ਹਾਂ ਆਗੂਆਂ ਨੇ ਵਿਧਾਨ ਸਭਾ ਹਲਕਾ ਭੁਲੱਥ ਦੇ ਜੋਗਿੰਦਰ ਸਿੰਘ, ਪਟਿਆਲਾ ਜ਼ਿਲ੍ਹੇ ਦੇ ਪਿੰਡ ਸੇਹਰਾ ਦੇ ਸੁਖਚੈਨ ਸਿੰਘ, ਹਰਿਆਣਾ ਦੇ ਜ਼ਿਲ੍ਹਾ ਕੈਥਲ ਦੇ ਪਿੰਡ ਸ਼ਾਦੀਪੁਰ ਦੇ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

Leave a Reply

Your email address will not be published. Required fields are marked *

%d bloggers like this: